‘ਦ ਖ਼ਾਲਸ ਬਿਊਰੋ:- ਪਿਛਲੇ ਦਿਨੀਂ ਅਮਰੀਕਾ ਵਿੱਚ ਪੁਲਿਸ ਹਿਰਾਸਤ ਦੌਰਾਨ ਮਾਰੇ ਗਏ ਜਾਰਜ ਫਲਾਇਡ ਨਾਂ ਦੇ ਵਿਅਕਤੀ ਦਾ ਅੱਜ ਭਾਰੀ ਸੁਰੱਖਿਆ ਪ੍ਰਬੰਧਾਂ ਅਧੀਨ ਸੰਸਕਾਰ ਕਰ ਦਿੱਤਾ ਗਿਆ। ਇਸ ਮੌਕੇ ਕਈ ਉੱਘੀਆਂ ਸਖ਼ਸ਼ੀਅਤਾਂ ਨੇ ਹਿੱਸਾ ਲਿਆ। ਲੋਕਾਂ ਨੇ ਸੇਜਲ ਅੱਖਾਂ ਨਾਲ ਜਾਰਜ ਫਲਾਇਡ ਦੇ ਸੁਨਹਿਰੀ ਤਾਬੂਤ ਨੂੰ ਅੰਤਿਮ ਵਿਦਾਇਗੀ ਦਿੱਤੀ।

ਜਾਰਜ ਫਲਾਇਡ ਦੀ ਪੁਰਾਣੀ ਤਸਵੀਰ

 

ਪੁਲਿਸ ਹਿਰਾਸਤ ਵਿੱਚ ਹੋਈ ਇਸ ਮੌਤ ਤੋਂ ਬਾਅਦ ਅਮਰੀਕਾ ਵਿੱਚ ਵੱਡੇ ਪੱਧਰ ‘ਤੇ ਰੋਸ ਪ੍ਰਦਰਸ਼ਨ ਕੀਤੇ ਗਏ। ਇਹ ਰੋਸ ਪ੍ਰਦਰਸ਼ਨ ਆਉਣ ਵਾਲੇ ਦਿਨਾਂ ਵਿੱਚ ਵੀ ਜਾਰੀ ਰਹਿਣਗੇ। ਜਾਰਜ ਫਲਾਇਡ ਲਈ 6 ਦਿਨਾਂ ਤੱਕ ਤਿੰਨ ਸ਼ਹਿਰਾਂ ਵਿੱਚ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ।

 

ਇਸ ਮੌਕੇ ਸੰਸਦ ਮੈਂਬਰ ਐਮੀ ਕਲੋਬੂਚਰ, ਸ਼ੀਲਾ ਜੈਕਸਨਲੀ, ਇਆਨਾ ਪ੍ਰੈਸਲੇ, ਜੈਕਸਨ ਤੋਂ ਇਲਾਵਾ ਹੋਰ ਵੀ ਕਈ ਉੱਘੀਆਂ ਸ਼ਖ਼ਸ਼ੀਅਤਾਂ ਕੇਵਿਨ ਹਾਰਟ, ਟਿਫਨੀ ਹਦੀਸ਼, ਟੇਰੀਸੇ ਗਿਬਸਨ, ਟੀ ਆਈ ਲੁਡਾਕਿਰਸ ਆਦਿ ਨੇ ਵੀ ਜਾਰਜ ਫਲਾਇਡ ਦੀ ਅੰਤਿਮ ਵਿਦਾਇਗੀ ਵਿੱਚ ਭਾਗ ਲਿਆ।

ਜਾਰਜ ਫਲਾਇਡ ਦੇ ਅੰਤਿਮ ਸਮਾਗਮ ਦੌਰਾਨ ਕਰਫਿਊ ਲੱਗਾ ਹੋਣ ਦੇ ਬਾਵਜੂਦ ਵੀ ਲੋਕਾਂ ਨੇ ਵੱਡੀ ਗਿਣਤੀ ਵਿੱਚ ਰੋਸ ਪ੍ਰਦਰਸ਼ਨ ਕੀਤਾ ਅਤੇ ਪੁਲਿਸ ਵੱਲੋਂ ਇਹਨਾਂ ਪ੍ਰਦਰਸ਼ਨਕਾਰੀਆਂ ਨੂੰ ਖਿਡਾਉਣ ਲਈ ਲਾਠੀਚਾਰਜ ਕਰਨਾ ਪਿਆ।

 

ਇਸ ਸ਼ਰਧਾਂਜਲੀ ਸਮਾਗਮ ਵਿੱਚ ਪੁਲਿਸ ਦੇ ਕੰਮ ਕਰਨ ਦੇ ਤਰੀਕਿਆਂ ਉੱਤੇ ਵੀ ਸਵਾਲ ਚੁੱਕੇ ਗਏ ਅਤੇ ਪੁਲਿਸ ਦੇ ਕੰਮ ਕਰਨ ਦੇ ਤਰੀਕਿਆਂ ਵਿੱਚ ਬਦਲਾਅ ਕਰਨ ਦੀ ਮੰਗ ਵੀ ਉੱਠੀ।