‘ਦ ਖਾਲਸ ਬਿਊਰੋ-ਪੰਜਾਬ ਪੁਲੀਸ ਦੇ ਵਿਵਾਦਿਤ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਨੂੰ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਦੀ ਅਦਾਲਤ ਨੇ ਕੱਚੀ ਜ਼ਮਾਨਤ (Interim bail) ਦੇਣ ਤੋਂ ਵੀ ਕੋਰੀ ਨਾਂਹ ਕਰ ਦਿੱਤੀ ਹੈ। ਕੱਲ ਯਾਨਿ 9 ਮਈ ਪੰਜਾਬ ਸਰਕਾਰ ਨੂੰ ਆਪਣਾ ਪੱਖ ਰੱਖਣ ਲਈ ਮੁੜ ਅਦਾਲਤ ਵਿੱਚ ਸੁਣਵਾਈ ਹੋਵੇਗੀ। ਸੈਣੀ ਨੇ ਅੱਜ ਮੁਹਾਲੀ ਦੀ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਡਾ. ਹਰਪ੍ਰੀਤ ਕੌਰ ਦੀ ਅਦਾਲਤ ਵਿੱਚ ਜ਼ਮਾਨਤ ਲਈ ਅਰਜ਼ੀ ਦਿੱਤੀ ਸੀ, ਪਰ ਸਰਕਾਰੀ ਵਕੀਲ ਨੇ ਸਖ਼ਤ ਵਿਰੋਧ ਕਰਦਿਆਂ ਕਿਹਾ ਕਿ ਸਾਬਕਾ ਡੀਜੀਪੀ ਖ਼ਿਲਾਫ਼ ਗੰਭੀਰ ਦੋਸ਼ਾਂ ਤਹਿਤ ਮੁਹਾਲੀ ਦੇ ਮਟੌਰ ਥਾਣੇ ਵਿੱਚ ਕੇਸ ਦਰਜ ਕੀਤਾ ਗਿਆ ਹੈ, ਇਸ ਲਈ ਜ਼ਮਾਨਤ ਨਾ ਦਿੱਤੀ ਜਾਵੇ।

ਸੁਮੇਧ ਸੈਣੀ ਵੱਲੋਂ ਬਚਾਅ ਪੱਖ ਦੇ ਵਕੀਲ ਸਤਨਾਮ ਸਿੰਘ ਕਲੇਰ ਨੇ ਅਰਜ਼ੀ ਦਾਖਲ ਕੀਤੀ ਸੀ, ਜੋ ਕਿ ਸ਼੍ਰੋਮਣੀ ਅਕਾਲੀ ਦਲ ਦੇ ਕਾਨੂੰਨੀ ਸਲਾਹਕਾਰ ਹਨ ਅਤੇ ਗੁਰਦੁਆਰਾ ਜੁਡੀਸ਼ੀਅਲ ਕਮਿਸ਼ਨ ਦੇ ਮੌਜੂਦਾ ਮੈਂਬਰ ਵੀ ਹਨ। ਪੀੜਤ ਪਰਿਵਾਰ ਦੇ ਵਕੀਲ ਵੀ ਅਦਾਲਤ ਵਿੱਚ ਹਾਜ਼ਰ ਸਨ। ਉਨ੍ਹਾਂ ਨੇ ਵੀ ਸੈਣੀ ਦੀ ਜ਼ਮਾਨਤ ਅਰਜ਼ੀ ਰੱਦ ਕਰਨ ਦੀ ਅਪੀਲ ਕਰਦਿਆਂ ਸਮੁੱਚੇ ਘਟਨਾਕ੍ਰਮ ਤੋਂ ਜਾਣੂ ਕਰਵਾਇਆ। ਅਦਾਲਤ ਨੇ ਸਾਰੀਆਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਸੈਣੀ ਨੂੰ ਜ਼ਮਾਨਤ ਦੇਣ ਤੋਂ ਕੋਰਾ ਜਵਾਬ ਦੇ ਦਿੱਤਾ ਅਤੇ ਇਸ ਸਬੰਧੀ ਪੰਜਾਬ ਸਰਕਾਰ ਨੂੰ ਆਪਣਾ ਰੱਖਣ ਲਈ ਭਲਕੇ 9 ਮਈ ਲਈ ਨੋਟਿਸ ਜਾਰੀ ਕੀਤਾ ਗਿਆ। ਫਿਲਹਾਲ ਸੈਣੀ ਪੁਲੀਸ ਦੀ ਗ੍ਰਿਫ਼ਤ ਤੋਂ ਬਾਹਰ ਹੈ।
ਇਹ ਵੀ ਪੜ੍ਹੋ:-

http://khalastv.com/3209-2-fir-againi-sumedh-saini/