‘ਦ ਖ਼ਾਲਸ ਬਿਊਰੋ : ਸ਼੍ਰੋਮਣੀ ਅਕਾਲੀ ਦਲ ਨੇ ਰਾਸ਼ਟਰਪਤੀ ਅਹੁਦੇ ਲਈ ਉਮੀਦਵਾਰ ਦ੍ਰੋਪਦੀ ਮੁਰਮੂ ਦਾ ਸਮਰਥਨ ਕਰਨ ਦਾ ਐਲਾਨ ਕੀਤਾ ਹੈ। ਸੁਖਬੀਰ ਬਾਦਲ ਨੇ ਕਿਹਾ ਕਿ ਕੱਲ੍ਹ ਉਨ੍ਹਾਂ ਨੂੰ ਜੇਪੀ ਨੱਢਾ ਅਤੇ ਦ੍ਰੋਪਦੀ ਮੁਰਮੂ ਦਾ ਸਮਰਥਨ ਕਰਨ ਦੇ ਲਈ ਫੋਨ ਆਇਆ ਸੀ। ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਕਿਸੇ ਵੀ ਉਸ ਉਮੀਦਵਾਰ ਦਾ ਸਮਰਥਨ ਨਹੀਂ ਕਰ ਸਕਦਾ ਜੋ ਕਾਂਗਰਸ ਪਾਰਟੀ ਨਾਲ ਸਬੰਧਿਤ ਹੋਵੇ। ਕਾਂਗਰਸ ਨੇ ਸਿੱਖ ਕੌਮ ਉੱਤੇ ਜ਼ੁਲਮ ਕੀਤਾ ਹੈ। ਇਸ ਕਰਕੇ ਉਸ ਪਾਰਟੀ ਦੇ ਅਸੀਂ ਨੇੜੇ ਤੇੜੇ ਵੀ ਨਹੀਂ ਜਾ ਸਕਦੇ। ਸ਼੍ਰੋਮਣੀ ਅਕਾਲੀ ਦਲ ਹਰ ਵਾਰ ਗਰੀਬ, ਕਮਜ਼ੋਰ ਦੇ ਮਗਰ ਹੈ। ਸੁਖਬੀਰ ਬਾਦਲ ਨੇ ਕਿਹਾ ਕਿ ਉਹ ਅੱਜ ਯੂਟੀ ਗੈਸਟ ਹਾਊਸ ਵਿੱਚ ਮੁਰਮੂ ਦੇ ਨਾਲ ਮੁਲਾਕਾਤ ਵੀ ਕਰਨਗੇ।